ਤ੍ਵਪ੍ਰਸਾਦਿ ਸ੍ਵਯੈ
ਦੀਨਨ ਕੀ ਪ੍ਰਤਿਪਾਲ ਕਰੈ ਨਿਤ ਸੰਤ ੳਬਾਰ ਗਨੀਮਨ ਗਾਰੈ ॥
ਪੰਛ ਪਸੂ ਨਗ ਨਾਗ ਨਰਾਧਿਪ ਸਰਬ ਸਮੈ ਸਭ ਕੋ ਪ੍ਰਤਿਪਾਰੈ ॥
ਪੋਖਤ ਹੈ ਜਲ ਮੈ ਥਲ ਮੈ ਪਲ ਮੈ ਕਲਿ ਕੇ ਨਹੀਂ ਕਰਮ ਬਿਚਾਰੈ ॥
ਦੀਨ ਦਇਆਲ ਦਇਆ ਨਿਧਿ ਦੋਖਨ ਦੇਖਤ ਹੈ ਪਰ ਦੇਤ ਨ ਹਾਰੈ ॥1॥243॥
ਕਾਮ ਨ ਕ੍ਰੋਧ ਨ ਲੋਭ ਨ ਮੋਹ ਨ ਰੋਗ ਨ ਸੋਗ ਨ ਭੋਗ ਨ ਭੈ ਹੈ ॥
ਦੇਹ ਬਿਹੀਨ ਸਨੇਹ ਸਭੋ ਤਨ ਨੇਹ ਬਿਰਕਤ ਅਗੇਹ ਅਛੈ ਹੈ ॥
ਜਾਨ ਕੋ ਦੇਤ ਅਜਾਨ ਕੋ ਦੇਤ ਜਮੀਨ ਕੋ ਦੇਤ ਜਮਾਨ ਕੋ ਦੈ ਹੈ ॥
ਕਾਹੇ ਕੋ ਡੋਲਤ ਹੈ ਤੁਮਰੀ ਸੁਧ ਸੁੰਦਰ ਸ੍ਰੀ ਪਦਮਾਪਤਿ ਲੈ ਹੈ ॥5॥247॥
ਰੋਗਨ ਤੇ ਅਰ ਸੋਗਨ ਤੇ ਜਲ ਜੋਗਨ ਤੇ ਬਹੁ ਭਾਂਤਿ ਬਚਾਵੈ ॥
ਸਤ੍ਰੁ ਅਨੇਕ ਚਲਾਵਤ ਘਾਵ ਤਊ ਤਨ ਏਕ ਨ ਲਾਗਨ ਪਾਵੈ ॥
ਰਾਖਤ ਹੈ ਅਪਨੋ ਕਰ ਦੈ ਕਰ ਪਾਪ ਸੰਬੂਹ ਹ ਭੇਟਨ ਪਾਵੈ ॥
ਔਰ ਕੀ ਬਾਤ ਕਹਾ ਕਹ ਤੋ ਸੋ ਸੁ ਪੇਟ ਹੀ ਕੇ ਪਟ ਬੀਚ ਬਚਾਵੈ ॥
(Who Saves You in the Womb of Mother, Can Save You Anywhere)